Andar sacha neho laya shabad lyrics in Punjabi, Hindi , & Roman Shri Guru Ram Das Ji
Andar sacha neho laya shabad lyrics in Punjabi
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ॥
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਹਮਣੇ॥
ਮੈ ਹਰਿ ਹਰਿ ਨਾਮੁ ਵਿਸਾਹੁ॥
ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥
ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ॥
ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ॥
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ॥
ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ॥
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥
ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥
ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ॥
ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ॥
ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ॥
ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥
ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ॥
ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ॥
ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥
ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ॥
ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ॥
ਮੈਂ ਧੁਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ॥
ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ॥
ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ॥
Click here for Andar sacha neho laya shabad full lyrics in Punjabi, Hindi , & Roman.
click here to watch Andar sacha neho laya shabad video